ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 2 — Punjabi
The Indian Revised Version (IRV) Punjabi — Gurmukhi — read the same chapter in the KJV any time from the Languages section at the end of Quick Settings. Read this chapter with JFB commentary (KJV) · Search the Bible (KJV)
The Law
History
Poetry & Wisdom
The Prophets
The Gospels & Acts
The Letters
Prophecy
“Search the scriptures; for in them ye think ye have eternal life: and they are they which testify of me.” — John 5:39
Text: Indian Revised Version (IRV) Punjabi © 2017, 2019 Bridge Connectivity Solutions — used under CC BY-SA 4.0; format converted for this reader. · Download this text (JSON, CC BY-SA)
1ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।
2ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।
3ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ।
4ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।
5ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
6ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ।
7ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ।
8ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।
9ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
10ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
11ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।
12ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।
13ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।
14ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
15ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।
16ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।