ਕੂਚ 1 — Punjabi

The Indian Revised Version (IRV) Punjabi — Gurmukhi — read the same chapter in the KJV any time from the Languages section at the end of Quick Settings. Read this chapter with JFB commentary (KJV) · Search the Bible (KJV)

Holy Bible seal — the reading lion in a graduation cap over the open Bible: Jesus Christ Is Lord; My Words Shall Not Pass Away
THY WORD IS TRUTH

The Law

History

Poetry & Wisdom

The Prophets

The Gospels & Acts

The Letters

Prophecy

✕ 🔍

“Search the scriptures; for in them ye think ye have eternal life: and they are they which testify of me.” — John 5:39

Text: Indian Revised Version (IRV) Punjabi © 2017, 2019 Bridge Connectivity Solutions — used under CC BY-SA 4.0; format converted for this reader. · Download this text (JSON, CC BY-SA)

LISTEN — ਪੰਜਾਬੀ PUNJABI: Hear ਕੂਚ 1 read aloud in Punjabi — the Unlocked Literal Bible (ULB) narration. The text above is the Indian Revised Version (IRV); the narration reads the ULB wording, so a word here and there will differ. Audio: Unlocked Literal Bible in Punjabi, from Bible in Every Language by Wycliffe Associates and partners. Licensed under CC BY-SA 4.0. Played unchanged.
12345678910111213141516171819202122232425262728293031323334353637383940
ਕੂਚ 1
ਮਿਸਰ ਵਿੱਚ ਇਸਰਾਏਲੀਆਂ ਦਾ ਬੁਰਾ ਹਾਲ

1ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ;

2ਰਊਬੇਨ ਸ਼ਿਮਓਨ ਲੇਵੀ ਯਹੂਦਾਹ

3ਯਿੱਸਾਕਾਰ ਜ਼ਬੂਲੁਨ ਬਿਨਯਾਮੀਨ

4ਦਾਨ ਨਫ਼ਤਾਲੀ ਗਾਦ ਅਤੇ ਆਸ਼ੇਰ।

5ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ।

6ਯੂਸੁਫ਼, ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ।

7ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ।

8ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।

9ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ।

10ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ।

11ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।

12ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।

13ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ।

14ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।

15ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ

16ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।

17ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।

18ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ?

19ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ।

20ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ।

21ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ।

22ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।

ਕੂਚ 2 →