ਉਤਪਤ 28 — Punjabi

The Indian Revised Version (IRV) Punjabi — Gurmukhi — read the same chapter in the KJV any time from the Languages section at the end of Quick Settings. Read this chapter with JFB commentary (KJV) · Search the Bible (KJV)

Holy Bible seal — the reading lion in a graduation cap over the open Bible: Jesus Christ Is Lord; My Words Shall Not Pass Away
THY WORD IS TRUTH

The Law

History

Poetry & Wisdom

The Prophets

The Gospels & Acts

The Letters

Prophecy

✕ 🔍

“Search the scriptures; for in them ye think ye have eternal life: and they are they which testify of me.” — John 5:39

Text: Indian Revised Version (IRV) Punjabi © 2017, 2019 Bridge Connectivity Solutions — used under CC BY-SA 4.0; format converted for this reader. · Download this text (JSON, CC BY-SA)

LISTEN — ਪੰਜਾਬੀ PUNJABI: Hear ਉਤਪਤ 28 read aloud in Punjabi — the Unlocked Literal Bible (ULB) narration. The text above is the Indian Revised Version (IRV); the narration reads the ULB wording, so a word here and there will differ. Audio: Unlocked Literal Bible in Punjabi, from Bible in Every Language by Wycliffe Associates and partners. Licensed under CC BY-SA 4.0. Played unchanged.
1234567891011121314151617181920212223242526272829303132333435363738394041424344454647484950
ਉਤਪਤ 28

1ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।

2ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।

3ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ।

4ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।

5ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ।

ਏਸਾਓ ਦਾ ਇੱਕ ਹੋਰ ਵਿਆਹ

6ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,

7ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ।

8ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ

9ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਤ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।

ਯਾਕੂਬ ਦਾ ਸੁਫ਼ਨਾ

10ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ,

11ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ।

12ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।

13ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।

14ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।

15ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।

16ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ।

17ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।

18ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ।

19ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ।

20ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ

21ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।

22ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।

← ਉਤਪਤ 27 ਉਤਪਤ 29 →