ਯਸਾਯਾਹ 42 — Punjabi

The Indian Revised Version (IRV) Punjabi — Gurmukhi — read the same chapter in the KJV any time from the Languages section at the end of Quick Settings. Read this chapter with JFB commentary (KJV) · Search the Bible (KJV)

Holy Bible seal — the reading lion in a graduation cap over the open Bible: Jesus Christ Is Lord; My Words Shall Not Pass Away
THY WORD IS TRUTH

The Law

History

Poetry & Wisdom

The Prophets

The Gospels & Acts

The Letters

Prophecy

✕ 🔍

“Search the scriptures; for in them ye think ye have eternal life: and they are they which testify of me.” — John 5:39

Text: Indian Revised Version (IRV) Punjabi © 2017, 2019 Bridge Connectivity Solutions — used under CC BY-SA 4.0; format converted for this reader. · Download this text (JSON, CC BY-SA)

LISTEN — ਪੰਜਾਬੀ PUNJABI: Hear ਯਸਾਯਾਹ 42 read aloud in Punjabi — the Unlocked Literal Bible (ULB) narration. The text above is the Indian Revised Version (IRV); the narration reads the ULB wording, so a word here and there will differ. Audio: Unlocked Literal Bible in Punjabi, from Bible in Every Language by Wycliffe Associates and partners. Licensed under CC BY-SA 4.0. Played unchanged.
123456789101112131415161718192021222324252627282930313233343536373839404142434445464748495051525354555657585960616263646566
ਯਸਾਯਾਹ 42
ਪ੍ਰਭੂ ਦਾ ਦਾਸ

1ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

2ਉਹ ਨਾ ਚਿੱਲਾਵੇਗਾ, ਨਾ ਆਪਣੀ ਅਵਾਜ਼ ਉੱਚੀ ਚੁੱਕੇਗਾ, ਨਾ ਆਪਣਾ ਸ਼ਬਦ ਗਲੀ ਵਿੱਚ ਸੁਣਾਵੇਗਾ।

3ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ।

4ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।

5ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।

6ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,

7ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰ ਕੈਦਖ਼ਾਨੇ ਵਿੱਚੋਂ ਕੱਢੇਂ।

8ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।

9ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ।

ਉਸਤਤ ਦਾ ਇੱਕ ਗੀਤ

10ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।

11ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ।

12ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।

13ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਯੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ।

ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਦੀ ਸਹਾਇਤਾ ਕਰਨ ਦਾ ਬਚਨ

14ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ।

15ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ।

16ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

17ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ!”

ਇਸਰਾਏਲ ਸਿੱਖਣ ਵਿੱਚ ਅਸਫ਼ਲ

18ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ!

19ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲ੍ਹਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?

20ਤੂੰ ਬਹੁਤ ਕੁਝ ਵੇਖਦਾ ਹੈਂ, ਪਰ ਧਿਆਨ ਨਹੀਂ ਦਿੰਦਾ, ਤੇਰੇ ਕੰਨ ਤਾਂ ਖੁਲ੍ਹੇ ਹਨ ਪਰ ਤੂੰ ਸੁਣਦਾ ਨਹੀਂ।

21ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ।

22ਪਰ ਉਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਉਹ ਸਭ ਦੇ ਸਭ ਟੋਇਆਂ ਵਿੱਚ ਫਸੇ ਪਏ ਹਨ, ਅਤੇ ਕੈਦਖ਼ਾਨਿਆਂ ਵਿੱਚ ਲੁੱਕੇ ਹੋਏ ਹਨ। ਉਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਉਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!

23ਤੁਹਾਡੇ ਵਿੱਚੋਂ ਕੌਣ ਇਸ ਉੱਤੇ ਕੰਨ ਲਾਵੇਗਾ, ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ ਲਈ ਸੁਣੇਗਾ?

24ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ?

25ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ।

← ਯਸਾਯਾਹ 41 ਯਸਾਯਾਹ 43 →