ਜ਼ਬੂਰ 119 — Punjabi

The Indian Revised Version (IRV) Punjabi — Gurmukhi — read the same chapter in the KJV any time from the Languages section at the end of Quick Settings. Read this chapter with JFB commentary (KJV) · Search the Bible (KJV)

Holy Bible seal — the reading lion in a graduation cap over the open Bible: Jesus Christ Is Lord; My Words Shall Not Pass Away
THY WORD IS TRUTH

The Law

History

Poetry & Wisdom

The Prophets

The Gospels & Acts

The Letters

Prophecy

✕ 🔍

“Search the scriptures; for in them ye think ye have eternal life: and they are they which testify of me.” — John 5:39

Text: Indian Revised Version (IRV) Punjabi © 2017, 2019 Bridge Connectivity Solutions — used under CC BY-SA 4.0; format converted for this reader. · Download this text (JSON, CC BY-SA)

LISTEN — ਪੰਜਾਬੀ PUNJABI: Hear ਜ਼ਬੂਰ 119 read aloud in Punjabi — the Unlocked Literal Bible (ULB) narration. The text above is the Indian Revised Version (IRV); the narration reads the ULB wording, so a word here and there will differ. Audio: Unlocked Literal Bible in Punjabi, from Bible in Every Language by Wycliffe Associates and partners. Licensed under CC BY-SA 4.0. Played unchanged.
123456789101112131415161718192021222324252627282930313233343536373839404142434445464748495051525354555657585960616263646566676869707172737475767778798081828384858687888990919293949596979899100101102103104105106107108109110111112113114115116117118119120121122123124125126127128129130131132133134135136137138139140141142143144145146147148149150
ਜ਼ਬੂਰ 119
ਪਰਮੇਸ਼ੁਰ ਦੀ ਬਿਵਸਥਾ

1ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!

2ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ!

3ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।

4ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ।

5ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!

6ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।

7ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।

8ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ!

ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾ

9ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।

10ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!

11ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।

12ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!

13ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ।

14ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।

15ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ।

16ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ।

ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਅਨੰਦ

17ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ।

18ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!

19ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।

20ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ।

21ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।

22ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!

23ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।

24ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।

ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣ ਦਾ ਸੰਕਲਪ

25ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!

26ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!

27ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ ਉੱਤੇ ਧਿਆਨ ਲਾਵਾਂਗਾ।

28ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!

29ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ!

30ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ।

31ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!

32ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ!

ਸਮਝ ਦੇ ਲਈ ਪ੍ਰਾਰਥਨਾ

33ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।

34ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।

35ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!

36ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,

37ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!

38ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।

39ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!

40ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!

ਪਰਮੇਸ਼ੁਰ ਦੀ ਬਿਵਸਥਾ ਉੱਤੇ ਭਰੋਸਾ

41ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!

42ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,

43ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,

44ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,

45ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।

46ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।

47ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।

48ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।

ਪਰਮੇਸ਼ੁਰ ਦੀ ਬਿਵਸਥਾ ਵਿੱਚ ਆਸ

49ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!

50ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।

51ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।

52ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।

53ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।

54ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।

55ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ

56ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।

ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਭਗਤੀ

57ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।

58ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।

59ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।

60ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।

61ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।

62ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।

63ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।

64ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!

ਪਰਮੇਸ਼ੁਰ ਦੀ ਬਿਵਸਥਾ ਦਾ ਮੁੱਲ

65ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ

66ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।

67ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।

68ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।

69ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।

70ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।

71ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।

72ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!

ਪਰਮੇਸ਼ੁਰ ਦੀ ਬਿਵਸਥਾ ਦਾ ਨਿਆਂ

73ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।

74ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।

75ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।

76ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।

77ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!

78ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।

79ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।

80ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!

ਛੁਟਕਾਰੇ ਦੇ ਲਈ ਪ੍ਰਾਰਥਨਾ

81ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।

82ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?

83ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।

84ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?

85ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।

86ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!

87ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।

88ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।

ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਵਿਸ਼ਵਾਸ

89ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!

90ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।

91ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।

92ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।

93ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।

94ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!

95ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।

96ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।

ਪਰਮੇਸ਼ੁਰ ਦੀ ਬਿਵਸਥਾ ਦੇ ਲਈ ਪ੍ਰੇਮ

97ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!

98ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।

99ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।

100ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।

101ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।

102ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।

103ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!

104ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।

ਪਰਮੇਸ਼ੁਰ ਦੀ ਬਿਵਸਥਾ ਦਾ ਪਰਕਾਸ਼

105ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।

106ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।

107ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!

108ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।

109ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!

110ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।

111ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।

112ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।

ਪਰਮੇਸ਼ੁਰ ਦੀ ਬਿਵਸਥਾ ਵਿੱਚ ਸੁਰੱਖਿਆ

113ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।

114ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।

115ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!

116ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!

117ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।

118ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।

119ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।

120ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।

ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾ

121ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!

122ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!

123ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।

124ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।

125ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।

126ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!

127ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!

128ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।

ਪਰਮੇਸ਼ੁਰ ਦੀ ਬਿਵਸਥਾ ਉੱਤੇ ਚੱਲਣ ਦੀ ਇੱਛਾ

129ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!

130ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।

131ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।

132ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।

133ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।

134ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।

135ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।

136ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।

ਪਰਮੇਸ਼ੁਰ ਦੀ ਬਿਵਸਥਾ ਦਾ ਨਿਆਂ

137ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।

138ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।

139ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।

140ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।

141ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!

142ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।

143ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।

144ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।

ਛੁਟਕਾਰੇ ਦੇ ਲਈ ਪ੍ਰਾਰਥਨਾ

145ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!

146ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!

147ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।

148ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।

149ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ!

150ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।

151ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!

152ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।

ਸਹਾਇਤਾ ਦੇ ਲਈ ਬੇਨਤੀ

153ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!

154ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!

155ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।

156ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!

157ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।

158ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।

159ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!

160ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।

ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਸਮਰਪਣ

161ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।

162ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!

163ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।

164ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।

165ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।

166ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।

167ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!

168ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।

ਸਹਾਇਤਾ ਦੇ ਲਈ ਪ੍ਰਾਰਥਨਾ

169ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!

170ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!

171ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।

172ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।

173ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।

174ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!

175ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।

176ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।

← ਜ਼ਬੂਰ 118 ਜ਼ਬੂਰ 120 →